ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਰਚੀ ਜਾ ਰਹੀ ਹੈ ਸਾਜ਼ਿਸ਼- ਆਤਿਸ਼ੀ
ਨਵੀਂ ਦਿੱਲੀ, 24 ਜਨਵਰੀ- ‘ਆਪ’ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ’ਤੇ ਕਈ ਹਮਲਿਆਂ ਦਾ ਦੋਸ਼ ਲਗਾਉਂਦੇ ਹੋਏ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਇਸ ਸਾਜ਼ਿਸ਼ ਪਿੱਛੇ ਦੋ ਖਿਡਾਰੀ ਹਨ, ਇਕ ਭਾਜਪਾ ਦੇ ਵਰਕਰ ਹਨ, ਜੋ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿਚ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਦੇ ਹਨ ਅਤੇ ਉਨ੍ਹਾਂ ’ਤੇ ਪੱਥਰ ਸੁੱਟਦੇ ਹਨ, ਦੂਜਾ ਖਿਡਾਰੀ ਦਿੱਲੀ ਪੁਲਿਸ ਹੈ ਜੋ ਭਾਜਪਾ ਅਤੇ ਅਮਿਤ ਸ਼ਾਹ ਦੇ ਅਧੀਨ ਆਉਂਦੀ ਹੈ। ਭਾਜਪਾ ਅਤੇ ਦਿੱਲੀ ਪੁਲਿਸ ਦੀ ਮਿਲੀਭੁਗਤ ਨਾਲ, ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।