ਮਹਾਰਾਸ਼ਟਰ ਧਮਾਕਾ: ਰੱਖਿਆ ਮੰਤਰੀ ਨੇ ਜਤਾਇਆ ਦੁੱਖ
ਨਵੀਂ ਦਿੱਲੀ, 24 ਜਨਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕਿਹਾ ਕਿ ਮਹਾਰਾਸ਼ਟਰ ਦੇ ਭੰਡਾਰਾ ਵਿਖੇ ਆਰਡੀਨੈਂਸ ਫੈਕਟਰੀ ਵਿਚ ਹੋਏ ਧਮਾਕੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਮੌਕੇ ’ਤੇ ਤਾਇਨਾਤ ਹਨ ਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।