JALANDHAR WEATHER

ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਦੇਖਦੇ ਹੋਏ ਪੰਜਾਬ ’ਚ ਕੀਤਾ ਗਿਆ ਰੈੱਡ ਅਲਰਟ ਘੋਸ਼ਿਤ- ਅਰਪਿਤ ਸ਼ੁਕਲਾ

ਚੰਡੀਗੜ੍ਹ, 24 ਜਨਵਰੀ- ਗਣਤੰਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਬਾਰੇ ਪੰਜਾਬ ਦੇ ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਦੇਖਦੇ ਹੋਏ ਪੰਜਾਬ ਵਿਚ ਰੈੱਡ ਅਲਰਟ ਘੋਸ਼ਿਤ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਵਿਸ਼ੇਸ਼ ਕਾਰਵਾਈਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜ਼ਮੀਨੀ ਪੱਧਰ ’ਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। ਗੈਂਗਸਟਰਾਂ, ਤਸਕਰਾਂ, ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ’ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਫੈਸਲਾ ਕੀਤਾ ਗਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿਚ ਤਿਰੰਗਾ ਲਹਿਰਾਉਣਗੇ ਪਰ ਪ੍ਰਬੰਧਕੀ ਕਾਰਨਾਂ ਕਰਕੇ, ਸਥਾਨ ਨੂੰ ਪਟਿਆਲਾ ਤਬਦੀਲ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ