ਦਵਾਈਆਂ ਦੀ ਦੁਕਾਨ ’ਤੇ ਪੁਲਿਸ ਨੇ ਕੀਤੀ ਛਾਪੇਮਾਰੀ, ਨਸ਼ੀਲੀਆਂ ਗੋਲੀਆਂ ’ਤੇ ਕੈਪਸੂਲ ਫੜੇ
ਬਰਨਾਲਾ/ਰੂੜੇਕੇ ਕਲਾਂ 24 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਡੀ.ਐਸ.ਪੀ. ਤਪਾ ਗੁਰਬਿੰਦਰ ਸਿੰਘ, ਇੰਸਪੈਕਟਰ ਸਰੀਫ਼ ਖਾਨ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਅਗਵਾਈ ਵਿਚ ਗਠਿਤ ਕੀਤੀ ਪੁਲਿਸ ਅਤੇ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਕਸਬਾ ਧੌਲਾ ਦੇ ਸ਼ਹਿਰ ਵਿਚ ਸਥਿਤ ਇਕ ਦਵਾਈਆਂ ਦੀ ਦੁਕਾਨ ’ਤੇ ਛਾਪੇਮਾਰੀ ਕਰਕੇ ਨਸ਼ੀਲੀਆਂ ਗੋਲੀਆਂ ਤੇ ਕੈਪੂਸਲ ਫੜਨ ਦਾ ਦਾਅਵਾ ਕੀਤਾ ਹੈ। ਟੀਮ ਵਲੋਂ ਦੁਕਾਨ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।