JALANDHAR WEATHER

ਗਣਤੰਤਰ ਦਿਵਸ ਨੂੰ ਲੈ ਕੇ ਤਪਾ ਪੁਲਿਸ ਹੋਈ ਚੌਕਸ

ਤਪਾ ਮੰਡੀ , 24 ਜਨਵਰੀ ( ਵਿਜੇ ਸ਼ਰਮਾ) - ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਡੀ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਗੱਡੀਆਂ ਅਤੇ ਸਾਂਝੀਆਂ ਥਾਵਾਂ 'ਤੇ ਚੈਕਿੰਗ ਕੀਤੀ ਤਾਂ ਜੋ ਗਣਤੰਤਰ ਦਿਵਸ ਅਮਨ ਅਮਾਨ ਨਾਲ ਨੇਪਰੇ ਚੜ੍ਹ ਸਕੇ । ਸਬ ਡਿਵੀਜ਼ਨ ਤਪਾ ਦੇ ਡੀ.ਐਸ.ਪੀ. ਗੁਰਬਿੰਦਰ ਸਿੰਘ ਨੇ ਕਿਹਾ ਕਿ ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ 26 ਜਨਵਰੀ ਦਾ ਦਿਹਾੜਾ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕੇ ਅਤੇ ਕਿਸੇ ਨੂੰ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ