JALANDHAR WEATHER

2 ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ 4 ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ , ਰਾਜਿੰਦਰਾ ਹਸਪਤਾਲ ਰੈਫ਼ਰ

ਮਲੇਰਕੋਟਲਾ, 24 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਥਾਣਾ ਸਿਟੀ-1 ਧੂਰੀ ਰੋਡ ਮਲੇਰਕੋਟਲਾ ਨੇੜੇ 2 ਮੋਟਰਸਾਈਕਲਾਂ 'ਤੇ ਸਵਾਰ 4 ਨੌਜਵਾਨਾਂ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਹੰਮਦ ਮਾਰੂਫ਼ ਪੁੱਤਰ ਮੁਹੰਮਦ ਖ਼ਾਲਿਦ ਉਮਰ 21 ਮਲੇਰਕੋਟਲਾ, ਸਤਨਾਮ ਸਿੰਘ ਪੁੱਤਰ ਨਿਰਭੈ ਸਿੰਘ ਉਮਰ ਕਰੀਬ 24 ਸਾਲ ਥਾਣਾ ਅਮਰਗੜ੍ਹ, ਪਿੰਕਾ ਉਰਫ਼ ਲੱਲਾ ਥਾਣਾ ਅਮਰਗੜ੍ਹ ਅਤੇ ਅਰਬਾਜ਼ ਪੁੱਤਰ ਪਰਵੇਜ਼ ਮਲੇਰਕੋਟਲਾ ਇਸ ਹਾਦਸੇ ਵਿਚ ਗੰਭੀਰ ਹਾਲਤ ਵਿਚ ਜ਼ਖਮੀਆਂ ਨੂੰ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ