JALANDHAR WEATHER
ਜਲੰਧਰ 'ਚ ਗਣਤੰਤਰ ਦਿਵਸ ਤੋਂ ਪਹਿਲਾਂ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਣੇ 1 ਕੀਤਾ ਕਾਬੂ

ਜਲੰਧਰ, 25 ਜਨਵਰੀ-ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ, ਜਲੰਧਰ ਵਿਚ ਪੁਲਿਸ ਨੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਅਤੇ ਇਕ ਸਵਿਫਟ ਕਾਰ ਵਿਚੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਦੋ ਮਾਮਲਿਆਂ ਵਿਚ ਸ਼ਰਾਬ ਬਰਾਮਦ ਕੀਤੀ ਹੈ। ਹਾਲਾਂਕਿ, ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਦੂਜੇ ਮਾਮਲੇ ਵਿਚ ਦੋਸ਼ੀ ਮੌਕੇ ਤੋਂ ਭੱਜ ਗਿਆ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਪੀ. ਪਰਮਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਸੁਰਿੰਦਰ ਕੁਮਾਰ ਦੀ ਟੀਮ ਨੇ ਨਾਖਾਂ ਵਾਲੇ ਬਾਗ ਨੇੜੇ ਇਕ ਸਵਿਫਟ ਕਾਰ ਵਿਚੋਂ 30 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਉਨ੍ਹਾਂ ਦੀ ਟੀਮ ਨੇ ਦੋਸ਼ੀ ਪ੍ਰਿੰਸ ਅਤੇ ਹੋਰਾਂ ਵਿਰੁੱਧ ਭਾਰਗਵ ਕੈਂਪ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ