ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਨਗਰ ਨਿਗਮ ਦੇ ਮੇਅਰ ਦੀ ਚੋਣ ਸਿਰੇ ਨਾ ਚੜ੍ਹਨ ਤੋਂ ਬਾਅਦ ਕਾਂਗਰਸੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਇਸ ਨੂੰ ਲੋਕਤੰਤਰ ਦਾ ਘਾਣ ਦੱਸਿਆ। ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਸੱਤਾਧਾਰੀ ਧਿਰ ਵਲੋਂ ਪਹਿਲਾਂ ਬਣਾਈ ਯੋਜਨਾ ਤਹਿਤ ਇਸ ਕੰਮ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਸੋਮਵਾਰ ਨੂੰ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਏਗੀ ਤੇ ਕਾਰਵਾਈ ਦੀ ਮੰਗ ਕਰਨਗੇ।