ਗੁਰੂਹਰਸਹਾਏ (ਫਿਰੋਜ਼ਪੁਰ), 25 ਜਨਵਰੀ (ਕਪਿਲ ਕੰਧਾਰੀ)-ਬਸਤੀ ਗੁਰੂ ਕਰਮ ਸਿੰਘ ਵਾਲੀ ਵਿਖੇ ਕੁਝ ਦਿਨ ਪਹਿਲਾਂ ਤਿੰਨ ਵਿਅਕਤੀਆਂ ਵਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਇਕ ਔਰਤ ਨੂੰ ਜ਼ਖਮੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਗੁਰੂਹਰਸਹਾਏ ਪੁਲਿਸ ਵਲੋਂ ਪੀੜਤ ਦੇ ਬਿਆਨਾਂ ਉਤੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਵਿਚ ਪੁਲਿਸ ਵਲੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।