ਚੇਨਈ, 25 ਜਨਵਰੀ - ਭਾਰਤ ਨੇ ਦੂਜੇ ਟੀ-20 ਮੈਚ ਵਿਚ ਇੰਗਲੈਂਡ ਨੂੰ 2 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਵਲੋਂ ਮਿਲੇ 166 ਦੌੜਾਂ ਦੇ ਟੀਚੇ ਨੂੰ ਭਾਰਤ ਨੇ 19.2 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਤਿਲਕ ਵਰਮਾ ਨੇ 55 ਗੇਂਦਾਂ 'ਚ 72 ਦੌੜਾਂ ਬਣਾਈਆ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ।ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ 'ਚ 2-0 ਦੀ ਲੀਡ ਹਾਸਲ ਕਰ ਲਈ।