ਨਵੀਂ ਦਿੱਲੀ, 26 ਜਨਵਰੀ - ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ 76ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਟਵੀਟ ਕਰ ਉਨ੍ਹਾਂ ਕਿਹਾ ਕਿ ਅਸੀਂ ਆਪਣੀ ਆਜ਼ਾਦੀ ਦੀ ਸਦੀ ਦੇ ਆਖ਼ਰੀ ਤਿਮਾਹੀ ਵਿਚ ਪ੍ਰਵੇਸ਼ ਕਰ ਰਹੇ ਹਾਂ, ਆਓ ਅਸੀਂ ਰਾਸ਼ਟਰ ਪਹਿਲਾਂ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨਾਲ 2047 ਵਿਚ ਵਿਕਸਤ ਭਾਰਤ ਨੂੰ ਸਾਕਾਰ ਕਰਨ ਲਈ ਦ੍ਰਿੜਤਾ ਨਾਲ ਕੰਮ ਕਰੀਏ।