ਨਵੀਂ ਦਿੱਲੀ, 26 ਜਨਵਰੀ - ਪੈਰਿਸ ਪੈਰਾਲੰਪਿਕ 2024 ਦੇ ਸੋਨ ਤਗਮਾ ਜੇਤੂ ਹਰਵਿੰਦਰ ਸਿੰਘ ਨੇ ਪਦਮ ਸ਼੍ਰੀ ਪੁਰਸਕਾਰ ਲਈ ਚੁਣੇ ਜਾਣ ਤੋਂ ਬਾਅਦ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਹਨ। ਹਰਵਿੰਦਰ ਸਿੰਘ ਨੇ ਕਿਹਾ, ਮੈਂ ਖੁਸ਼ ਹਾਂ, ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਮੈਂ ਇਸਦਾ ਸਿਹਰਾ ਆਪਣੇ ਕੋਚਾਂ ਨੂੰ ਦੇਣਾ ਚਾਹੁੰਦਾ ਹਾਂ। ਮੈਂ ਇਸ ਤਰ੍ਹਾਂ ਹੀ ਚੱਲਦਾ ਰਹਾਂਗਾ। ਮੈਂ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਲਈ ਇਕ ਟੀਚਾ ਨਿਰਧਾਰਤ ਕਰਨ ਅਤੇ ਉਸ 'ਤੇ ਕੰਮ ਕਰਨ, ।