ਅਜਨਾਲਾ (ਅੰਮ੍ਰਿਤਸਰ), 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਗਣਤੰਤਰ ਦਿਵਸ ਮੌਕੇ ਆਈ.ਟੀ.ਆਈ. ਗਰਾਊਂਡ ਅਜਨਾਲਾ ਵਿਖੇ ਕਰਵਾਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।