JALANDHAR WEATHER
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਕੇ 'ਤੇ ਮੌਤ

 ਮੰਡੀ ਘੁਬਾਇਆ (ਫ਼ਾਜ਼ਿਲਕਾ), 26 ਜਨਵਰੀ (ਅਮਨ ਬਵੇਜਾ) - ਫ਼ਿਰੋਜਪੁਰ ਫ਼ਾਜ਼ਿਲਕਾ ਰੋਡ ਸਥਿਤ ਪਿੰਡ ਲਮੋਚੜ੍ਹ ਕਲਾਂ ਦੇ ਨੇੜੇ ਤੜਕਸਾਰ ਕਰੀਬ 3 ਵਜੇ ਇਕ ਕਾਰ ਦੇ ਸਫੈਦੇ ਵਿਚ ਵੱਜਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ । ਹਾਦਸਾ ਇੰਨਾਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਜਾਣਕਾਰੀ ਅਨੁਸਾਰ ਸ਼ੁਭਮ ਧੂੜੀਆ ਪੁੱਤਰ ਵਿਨੋਦ ਕੁਮਾਰ ਧੂੜੀਆ, ਸਾਜਨ ਮੈਦਾਨ ਅਤੇ ਗੁਰਵਿੰਦਰ ਸਿੰਘ ਵਾਸੀਆਨ ਫ਼ਾਜ਼ਿਲਕਾ ਬਠਿੰਡਾ ਤੋਂ ਵਾਪਿਸ ਆ ਰਹੇ ਸਨ ਅਤੇ ਉਨ੍ਹਾਂ ਨੇ ਆਪਣਾ ਇਕ ਦੋਸਤ ਜਲਾਲਾਬਾਦ ਛੱਡਿਆ ਅਤੇ ਉਸ ਤੋਂ ਕਰੀਬ 10 ਮਿੰਟ ਬਾਅਦ ਇਹ ਭਿਆਨਕ ਹਾਦਸਾ ਵਾਪਰ ਗਿਆ। ਮੌਕੇ 'ਤੇ 2 ਲੋਕਾਂ ਦੀ ਮੌਤ ਹੋ ਗਈ ਅਤੇ ਗੁਰਵਿੰਦਰ ਸਿੰਘ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਫ਼ਰੀਦਕੋਟ ਰੈਫਰ ਕੀਤਾ ਗਿਆ ਹੈ। ਆਸ ਪਾਸ ਦੇ ਲੋਕਾਂ ਦੇ ਸਹਿਯੋਗ ਨਾਲ ਬਹੁਤ ਕੋਸ਼ਿਸ਼ਾਂ ਤੋਂ ਬਾਅਦ ਲਾਸ਼ਾਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਗਿਆ। ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ