ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ) - ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਚ ਅੱਜ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਨੇ ਗੁਰੂ ਸਟੇਡੀਅਮ ਗਾਂਧੀ ਗਰਾਊਂਡ ਵਿਖੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਨਾਲ ਡੀ.ਸੀ. ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।