ਮਾਨਸਾ 'ਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ। ਕੌਮੀ ਝੰਡਾ ਲਹਿਰਾਉਣ ਦੀ ਰਸਮ ਕੁਲਵੰਤ ਸਿੰਘ ਧੂਰੀ ਡਿਪਟੀ ਕਮਿਸ਼ਨਰ ਮਾਨਸਾ ਨੇ ਨਿਭਾਈ।