ਗੁਰੂ ਹਰਸਹਾਏ ਵਿਖੇ ਤਹਿਸੀਲਦਾਰ ਰਜਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 26 ਜਨਵਰੀ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਅੱਜ ਪ੍ਰਸ਼ਾਸ਼ਨ ਵਲੋ ਗੁਰੂਹਰਸਹਾਏ ਦੀ ਨਵੀ ਦਾਣਾ ਮੰਡੀ ਵਿਖੇ ਦੇਸ਼ ਦਾ 76ਵਾਂ ਗਣਤੰਤਰ ਦਿਵਸ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਰਜਿੰਦਰ ਸਿੰਘ ਵਲੋਂ ਅਦਾ ਕੀਤੀ ਗਈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਉਪਰੰਤ ਉਨ੍ਹਾਂ ਵਲੋ ਪਰੇਡ ਦਾ ਮੁਆਇਨਾ ਕੀਤਾ ਗਿਆ।