ਨਵਾਂ ਸ਼ਹਿਰ ਚ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੌਮੀ ਝੰਡਾ ਲਹਿਰਾਇਆ
ਨਵਾਂ ਸ਼ਹਿਰ 26 ਜਨਵਰੀ (ਜਸਬੀਰ ਸਿੰਘ ਨੂਰਪੁਰ) - ਨਵਾਂ ਸ਼ਹਿਰ ਵਿਖੇ ਗਣਤੰਤਰਤਾ ਦਿਵਸ ਮੌਕੇ ਕੈਬਨਟ ਮੰਤਰੀ ਮਹਿੰਦਰ ਭਗਤ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ । ਉਨ੍ਹਾਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ।ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ। ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਚ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਕੈਬਨਟ ਮੰਤਰੀ ਮਹਿੰਦਰ ਭਗਤ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ 'ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।