ਸਬ ਡਵੀਜ਼ਨ ਤਪਾ ਵਿਖੇ ਐਸ.ਡੀ.ਐਮ. ਰਿਸ਼ਭ ਬਾਂਸਲ ਨੇ ਲਹਿਰਾਇਆ ਕੌਮੀ ਝੰਡਾ
ਤਪਾ ਮੰਡੀ, 26 ਜਨਵਰੀ (ਪ੍ਰਵੀਨ ਗਰਗ) - ਸਬ ਡਵੀਜ਼ਨ ਪੱਧਰ 'ਤੇ 76ਵਾਂ ਗਣਤੰਤਰ ਦਿਵਸ ਤਪਾ-ਤਾਜੋ ਲਿੰਕ ਰੋਡ 'ਤੇ ਸਥਿਤ ਬਾਹਰਲੀ ਅਨਾਜ ਮੰਡੀ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਉਪ ਮੰਡਲ ਮੈਜਿਸਟ੍ਰੇਟ ਰਿਸ਼ਭ ਬਾਂਸਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਤਹਿਸੀਲਦਾਰ ਦਰਸ਼ਨ ਸਿੰਘ, ਨਾਇਬ ਤਹਿਸੀਲਦਾਰ ਸੁਨੀਲ ਗਰਗ ਅਤੇ ਡੀ.ਐਸ.ਪੀ ਗੁਰਬਿੰਦਰ ਸਿੰਘ ਨੇ ਭਰਵਾਂ ਸਵਾਗਤ ਕੀਤਾ।ਇਸ ਮੌਕੇ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਪੁਲਿਸ ਜਵਾਨਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਨਾਲ ਹੀ ਸਕੂਲ ਦੀਆਂ ਲੜਕੀਆਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ।