ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ. ਰਾਜਪਾਲ ਸਿੰਘ ਸੇਖੋਂ ਨੇ ਕੌਮੀ ਝੰਡਾ ਲਹਿਰਾਇਆ
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ) - ਅੱਜ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ 76ਵਾਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਰਾਜਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਤੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ।