ਆਮਦਨ ਕਰ ਵਿਭਾਗ ਨੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ
ਅੰਮ੍ਰਿਤਸਰ, 26 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ) - ਆਮਦਨ ਕਰ ਵਿਭਾਗ ਅੰਮ੍ਰਿਤਸਰ ਵਲੋਂ ਦੇਸ਼ ਦਾ 76ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਮਦਨ ਕਰ ਵਿਭਾਗ ਅੰਮ੍ਰਿਤਸਰ ਦੇ ਕਮਿਸ਼ਨਰ ਲਾਲ ਚੰਦ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ । ਇਸ ਮੌਕੇ ਉਨ੍ਹਾਂ ਨੰਨੇ ਮੁੰਨੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ।