ਮਾਨਾਵਾਲਾ ਚ ਬੜੀ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਮਾਨਾਵਾਲਾ ਵਿਖੇ ਸਮੂਹ ਪਿੰਡ ਦੇ ਨੌਜਵਾਨਾਂ ਵਲੋਂ ਬਣਾਈ ਗਈ ਲੋਕ ਭਲਾਈ ਸੇਵਾ ਸੁਸਾਇਟੀ ਵਲੋਂ ਪਿੰਡ ਦੇ ਸਾਬਕਾ ਫ਼ੌਜੀਆਂ ਦੇ ਸਹਿਯੋਗ ਨਾਲ 26 ਜਨਵਰੀ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪਿੰਡ ਦੇ ਸਾਬਕਾ ਸੂਬੇਦਾਰ ਮੇਜਰ ਅਜਮੇਰ ਸਿੰਘ ਅਤੇ ਪਿੰਡ ਦੇ ਸਮੂਹ ਸਾਬਕਾ ਫ਼ੌਜੀਆਂ ਵੱਲੋਂ ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਤਿਰੰਗਾ ਝੰਡਾ ਲਹਿਰਾਇਆ ਗਿਆ। ਲੋਕ ਭਲਾਈ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਲਵਪ੍ਰੀਤ ਸਿੰਘ ਸੰਧੂ ਮਾਨਾਵਾਲਾ ਅਤੇ ਸਮੂਹ ਮੈਂਬਰਾਂ ਨੇ 26 ਜਨਵਰੀ ਦੀਆਂ ਪਿੰਡ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਪਿੰਡ ਦੇ ਸਾਬਕਾ ਫ਼ੌਜੀਆਂ ਦਾ ਧੰਨਵਾਦ ਕੀਤਾ।