ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਦੀ ਸੋਧ ਲਈ ਹਰ ਸਿੱਖ ਆਪਣੀ ਜ਼ਿੰਮੇਵਾਰੀ ਨਿਭਾਵੇ - ਇਮਾਨ ਸਿੰਘ ਮਾਨ
ਡਡਵਿੰਡੀ (ਕਪੂਰਥਲਾ), 26 ਜਨਵਰੀ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਫਰਜੰਦ ਇਮਾਨ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਾਂ ਦੀ ਸੋਧ ਲਈ ਮਿਲੇ 10 ਮਾਰਚ ਤੱਕ ਦੇ ਸਮੇਂ ਦੌਰਾਨ ਹਰ ਸਿੱਖ ਆਪਣੀ ਜ਼ਿੰਮੇਵਾਰੀ ਨਿਭਾਵੇ ਅਤੇ ਆਪਣੀਆਂ ਵੋਟਾਂ ਦੀ ਪੜਤਾਲ ਜ਼ਰੂਰ ਕਰੇ। ਅੱਜ ਇਮਾਨ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਸੋਢੀ ਡਡਵਿੰਡੀ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।