JALANDHAR WEATHER

ਐਸ. ਏ. ਐਸ. ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ

ਐਸ. ਏ. ਐਸ. ਨਗਰ (ਮੋਹਾਲੀ), 26 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਐਸ. ਏ. ਐਸ. ਨਗਰ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰੇ ਕੱਲ੍ਹ 27 ਜਨਵਰੀ ਨੂੰ ਬੰਦ ਰਹਿਣਗੇ। ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫਹਿਰਾਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੇ ਮੱਦੇਨਜ਼ਰ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਨਿਭਾਏ ਰੋਲ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ। ਛੁੱਟੀ ਸਬੰਧੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਡਾਕਟਰ ਗਿਨੀ ਦੁਗਲ ਵਲੋਂ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ