JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਟਵੀਟ ਕਰਕੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਕੋਸ਼ਿਸ਼ ਦੀ ਸਖਤ ਨਿੰਦਾ

ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਨੇ ਇਸ ਦੁਖਦਾਈ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ, ਜਿਸ ਵਿਚ ਇਕ ਵਿਅਕਤੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਰਾਸਤੀ ਮਾਰਗ 'ਤੇ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਇਕ ਸ਼ਰਮਨਾਕ ਘਟਨਾ ਹੈ ਅਤੇ ਇਸਨੇ ਦੁਨੀਆ ਭਰ ਦੇ ਲੱਖਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਨੇ ਇਕ ਵਾਰ ਫਿਰ ਸੂਬੇ ਵਿਚ ਕਾਨੂੰਨ ਦੀ ਵਿਵਸਥਾ ਨੂੰ ਉਜਾਗਰ ਕਰ ਦਿੱਤਾ ਹੈ। ਇਹ ਹੈਰਾਨੀ ਵਾਲੀ ਗੱਲ ਹੈ ਕਿ ਇਹ ਘਟਨਾ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨਾਂ ਵਿਚੋਂ ਇਕ 'ਤੇ ਵਾਪਰੀ ਅਤੇ ਉਹ ਵੀ ਇਤਿਹਾਸਕ ਗਣਤੰਤਰ ਦਿਵਸ 'ਤੇ ਜਦੋਂ ਸਰਕਾਰ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਵੱਧ ਤੋਂ ਵੱਧ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ। ਡਾਕਟਰ ਚੀਮਾ ਨੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਕਾਰਵਾਈ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਲੋੜ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ