ਮਲੋਟ ਵਿਖੇ ਕਿਸਾਨ ਜਥੇਬੰਦੀਆਂ ਨੇ ਕੱਢਿਆ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ
ਮਲੋਟ (ਮੁਕਤਸਰ), 26 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚਾ ਬਲਾਕ ਮਲੋਟ ਅਤੇ ਲੰਬੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਤੋਂ ਦਾਨੇਵਾਲਾ ਚੌਕ ਮਲੋਟ ਤੱਕ ਟਰੈਕਟਰ ਮਾਰਚ ਕੱਢਿਆ ਗਿਆ। ਵਰਨਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਅੱਜ ਮਲੋਟ ਵਿਖੇ ਕਿਸਾਨ ਯੂਨੀਅਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ।