ਮਲੋਟ ਵਿਖੇ ਐਸ.ਡੀ.ਐਮ. ਸੰਜੀਵ ਕੁਮਾਰ ਨੇ ਲਹਿਰਾਇਆ ਤਿਰੰਗਾ
ਮਲੋਟ (ਮੁਕਤਸਰ), 26 ਜਨਵਰੀ (ਪਾਟਿਲ)-76ਵੇਂ ਗਣਤੰਤਰ ਦਿਵਸ ਮੌਕੇ ਅੱਜ ਮਲੋਟ ਵਿਖੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਐਸ.ਡੀ.ਐਮ. ਸੰਜੀਵ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਹਾਜ਼ਰ ਇਕੱਠ ਨੂੰ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਹਾਜ਼ਰ ਸਨ।