ਡਾ. ਅੰਬੇਡਕਰ ਦੀ ਮੂਰਤੀ ਤੋੜਨ ਵਾਲੇ ਦੋਸ਼ੀ ਵਿਰੁੱਧ ਹੋਵੇ ਸਖ਼ਤ ਕਾਰਵਾਈ- ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 27 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਗਣਤੰਤਰ ਦਿਵਸ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮੈਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਓ ਆਪਣੇ ਸਮਾਜ ਵਿਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ। ਦੱਸ ਦੇਈਏ ਕਿ ਬੀਤੇ ਦਿਨ ਇਕ ਨੌਜਵਾਨ ਵਲੋਂ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੀ ਹਥੌੜੇ ਨਾਲ ਭੰਨਤੋੜ ਕੀਤੀ ਗਈ ਸੀ।