ਦਿੱਲੀ ਚੋਣਾਂ: ‘ਆਪ’ ਅੱਜ ਜਾਰੀ ਕਰੇਗੀ ਆਪਣਾ ਚੋਣ ਮਨੋਰਥ ਪੱਤਰ
ਨਵੀਂ ਦਿੱਲੀ, 27 ਜਨਵਰੀ- ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਪਣਾ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਜਾਰੀ ਕਰੇਗੀ। ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ‘ਆਪ’ ਦਾ ਮੈਨੀਫੈਸਟੋ ਜਾਰੀ ਕਰਨਗੇ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ‘ਸੰਕਲਪ ਪੱਤਰ’ ਜਾਰੀ ਕੀਤਾ ਸੀ। ਭਾਜਪਾ ਨੇ ਆਪਣਾ ਮੈਨੀਫੈਸਟੋ ਤਿੰਨ ਪੜਾਵਾਂ ਵਿਚ ਪੇਸ਼ ਕੀਤਾ ਹੈ, ਜਿਸ ਵਿਚ ਦਿੱਲੀ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਹਨ। ਸੰਕਲਪ ਪੱਤਰ ਦਾ ਤੀਜਾ ਹਿੱਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਰੀ ਕੀਤਾ ਸੀ।