JALANDHAR WEATHER

ਨਗਰ ਨਿਗਮ ਮੇਅਰ ਦੀ ਚੋਣ ਦੇ ਮਾਮਲੇ 'ਚ ਕਾਂਗਰਸ ਵਲੋਂ ਮਾਨਯੋਗ ਹਾਈਕੋਰਟ 'ਚ ਪਟੀਸ਼ਨ ਦਾਇਰ

ਫਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)-ਹਾਈਕੋਰਟ ਵਲੋਂ ਮੇਅਰ ਦੀ ਚੋਣ ਕਰਵਾਉਣ ਲਈ ਜਾਰੀ ਕੀਤੇ ਹੁਕਮਾਂ ਉਤੇ ਪੂਰੀ ਤਰ੍ਹਾਂ ਅਮਲ ਨਾ ਹੋਣ ਦੇ ਮਾਮਲੇ ਉਤੇ ਇਥੋਂ ਦੇ ਕਾਂਗਰਸੀ ਕੌਂਸਲਰਾਂ ਨੇ ਮੁੜ ਅੱਜ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਕਾਂਗਰਸ ਦੇ ਕਾਨੂੰਨੀ ਸੈੱਲ ਦੇ ਐਡਵੋਕੇਟ ਕਰਨਜੋਤ ਸਿੰਘ ਝਿੱਕਾ ਨੇ ਦੱਸਿਆ ਕਿ ਉਨ੍ਹਾਂ ਨਾਲ ਹੋਈਆਂ ਵਧੀਕੀਆਂ ਦੀ ਰਿਪੋਰਟ ਪੇਸ਼ ਕੀਤੀ ਗਈ ਹੈ ਤੇ ਨਵੀਂ ਚੋਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਤੇ ਸਾਬਕਾ ਜੱਜ ਜਾਂ ਹਾਈਕੋਰਟ ਵਲੋਂ ਨਿਯੁਕਤ ਬੈਂਚ ਵਲੋਂ ਇਹ ਚੋਣ ਕਰਵਾਉਣ ਦੀ ਮੰਗ ਕੀਤੀ ਗਈ ਹੈ। ਵਰਨਣਯੋਗ ਹੈ ਕਿ 25 ਜਨਵਰੀ ਨੂੰ ਚੋਣ ਸੀ। ਸਹੁੰ ਚੁਕਵਾਉਣ ਉਪਰੰਤ 'ਆਪ' ਦੇ ਕੌਂਸਲਰ ਵਲੋਂ ਅਗਲੀ ਕਾਰਵਾਈ ਚਲਾਉਣ 'ਤੇ 'ਆਪ' ਮੈਂਬਰਾਂ ਨੇ ਇਤਰਾਜ਼ ਕੀਤਾ, ਜਿਸ ਕਾਰਨ ਪ੍ਰਜ਼ਾਈਡਿੰਗ ਅਫ਼ਸਰ ਕਮਿਸ਼ਨਰ ਜਲੰਧਰ ਡਵੀਜ਼ਨ ਚੁੱਪ-ਚਪੀਤੇ ਚੱਲੇ ਗਏ, ਜਿਸ ਸਬੰਧੀ ਉਨ੍ਹਾਂ ਵਲੋਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ ਤੇ ਮੰਗਲਵਾਰ ਨੂੰ ਇਸ ’ਤੇ ਸੁਣਵਾਈ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ