JALANDHAR WEATHER

ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 27 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਵਿਚ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੁਭਾਨਪੁਰ ਰੋਡ 'ਤੇ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਅਣਪਛਾਤੇ ਵਿਅਕਤੀ ਨੂੰ ਬੀਤੀ 24 ਜਨਵਰੀ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਸ ਦਾ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਉਹ ਦਿਮਾਗੀ ਤੌਰ ਉਤੇ ਪਰੇਸ਼ਾਨ ਹੋਣ ਕਾਰਨ ਆਪਣੀ ਪਛਾਣ ਸਬੰਧੀ ਕੁਝ ਵੀ ਦੱਸਣ ਤੋਂ ਅਸਮਰੱਥ ਸੀ। ਸਿਵਲ ਹਸਪਤਾਲ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਦਿੱਤਾ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ