ਡੱਲੇਵਾਲ ਵਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਵਾਲੇ ਕਿਸਾਨਾਂ ਦਾ ਵੀਡੀਓ ਸੰਦੇਸ਼ ਰਾਹੀਂ ਧੰਨਵਾਦ
ਸ਼ੁਤਰਾਣਾ (ਪਟਿਆਲਾ), 27 ਜਨਵਰੀ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਮੋਰਚੇ ਵਿਚ ਮਰਨ ਵਰਤ ਉੱਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਦੇਰ ਸ਼ਾਮ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ 26 ਜਨਵਰੀ ਵਾਲੇ ਦਿਨ ਆਪਣੇ ਟਰੈਕਟਰ ਸੜਕਾਂ ਉਤੇ ਲਿਆ ਕੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਅੜੀਅਲ ਰਵੱਈਏ ਖਿਲਾਫ ਰੋਸ ਜ਼ਾਹਿਰ ਕਰਨ ਸਬੰਧੀ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਵੱਡੇ ਪੱਧਰ 'ਤੇ ਆਪਣੇ ਟਰੈਕਟਰ ਸੜਕਾਂ 'ਤੇ ਲਿਆ ਕੇ ਇਸ ਅੰਦੋਲਨ ਨੂੰ ਬਹੁਤ ਵੱਡਾ ਸਹਿਯੋਗ ਦਿੱਤਾ। ਵੀਡੀਓ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਅਜੇ ਤੱਕ ਕੇਂਦਰ ਸਰਕਾਰ ਨੇ ਇਕ ਮੀਟਿੰਗ ਹੀ ਦਿੱਤੀ ਹੈ ਪਰ ਉਨ੍ਹਾਂ ਦਾ ਮਰਨ ਵਰਤ ਲਗਾਤਾਰ ਜਾਰੀ ਹੈ ਤੇ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਲੈਂਦੀ।