ਕਰਨਾਲ, 28 ਜਨਵਰੀ (ਗੁਰਮੀਤ ਸਿੰਘ ਸੱਗੂ)-ਬੀਤੀ 19 ਜਨਵਰੀ ਨੂੰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਹੋਈਆਂ ਪਲੇਠੀ ਚੋਣਾਂ ਦੌਰਾਨ ਕਿਸੇ ਨੂੰ ਵੀ ਬਹੁਮਤ ਨਾ ਮਿਲਣ ਕਾਰਨ ਅਕਾਲੀ ਦਲ ਪੰਥਕ (ਝੀਂਡਾ) ਵਲੋਂ ਅਗਾਮੀ 1 ਫਰਵਰੀ ਨੂੰ ਕਰਨਾਲ ਦੇ ਡੇਰਾ ਕਾਰ ਸੇਵਾ ਵਿਖੇ ਸੂਬਾ ਪੱਧਰੀ ਸਿੱਖ ਕਾਨਫਰੰਸ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇਥੇ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਕੀਤਾ।