ਲਖਨਊ, 29 ਜਨਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਘਾਟ ’ਤੇ ਇਸ਼ਨਾਨ ਕਰਨ ਅਤੇ ਸੰਗਮ ਨੋਜ਼ ਵੱਲ ਜਾਣ ਦੀ ਕੋਸ਼ਿਸ਼ ਨਾ ਕਰਨ, ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਉਨ੍ਹਾਂ ਨਾਲ ਸਹਿਯੋਗ ਕਰਨ। ਮੁੱਖ ਮੰਤਰੀ ਵਲੋਂ ਕਿਸੇ ਵੀ ਅਫ਼ਵਾਹ ’ਤੇ ਧਿਆਨ ਨਾ ਦੇਣ ਲਈ ਵੀ ਕਿਹਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ।