ਨਵੀਂ ਦਿੱਲੀ, 29 ਜਨਵਰੀ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਮਹਾਕੁੰਭ ਵਿਚ ਭਗਦੜ ਦੀ ਘਟਨਾ ਬਹੁਤ ਦੁਖਦਾਈ ਹੈ। ਮੈਂ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ। ਪਰਮਾਤਮਾ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਇਕ ਨਿਮਰ ਅਪੀਲ ਹੈ ਕਿ ਉਹ ਧੀਰਜ ਬਣਾਈ ਰੱਖਣ ਅਤੇ ਸਾਵਧਾਨ ਰਹਿਣ। ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰੋ ਅਤੇ ਇਕ ਦੂਜੇ ਦੀ ਸੁਰੱਖਿਆ ਦਾ ਧਿਆਨ ਰੱਖੋ।