ਨਵੀਂ ਦਿੱਲੀ, 29 ਜਨਵਰੀ- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਟਵੀਟ ਕਰ ਕਿਹਾ ਕਿ ਮਹਾਕੁੰਭ ਦੌਰਾਨ, ਤੀਰਥਰਾਜ ਸੰਗਮ ਦੇ ਕੰਢੇ ਭਗਦੜ ਦੀ ਖ਼ਬਰ, ਜਿਸ ਵਿਚ ਕਈ ਲੋਕਾਂ ਦੀਆਂ ਜਾਨਾਂ ਗਈਆਂ ਅਤੇ ਕਈ ਹੋਰ ਜ਼ਖਮੀ ਹੋਏ, ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਪਰਿਵਾਰਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ ਹੈ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕਾਂਗਰਸ ਵਰਕਰਾਂ ਨੂੰ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।