JALANDHAR WEATHER
ਮਹਾਕੁੰਭ ਹਾਦਸਾ: ਇਸ ਘਟਨਾ ਲਈ ਗਲਤ ਪ੍ਰਬੰਧ ਹਨ ਜ਼ਿੰਮੇਵਾਰ- ਰਾਹੁਲ ਗਾਂਧੀ

ਨਵੀਂ ਦਿੱਲੀ, 29 ਜਨਵਰੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਪ੍ਰਯਾਗਰਾਜ ਮਹਾਕੁੰਭ ਵਿਚ ਭਗਦੜ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਦੁਖਦਾਈ ਘਟਨਾ ਲਈ ਆਮ ਸ਼ਰਧਾਲੂਆਂ ਦੀ ਬਜਾਏ ਵੀ.ਆਈ.ਪੀ. ਆਵਾਜਾਈ ’ਤੇ ਪ੍ਰਸ਼ਾਸਨ ਦਾ ਵਿਸ਼ੇਸ਼ ਧਿਆਨ ਅਤੇ ਗਲਤ ਪ੍ਰਬੰਧ ਜ਼ਿੰਮੇਵਾਰ ਹਨ। ਮੈਂ ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨ ਦੀ ਬੇਨਤੀ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ