ਨਵੀਂ ਦਿੱਲੀ , 29 ਜਨਵਰੀ (ਏਐਨਆਈ): ਇਕ ਦੁਖਦਾਈ ਘਟਨਾ ਵਿਚ, ਸਾਊਦੀ ਅਰਬ ਦੇ ਜੀਜ਼ਾਨ ਖੇਤਰ ਵਿਚ ਇਕ ਸੜਕ ਹਾਦਸੇ ਵਿਚ 9 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਸਾਊਦੀ ਅਰਬ ਵਿਚ ਭਾਰਤੀ ਕੌਂਸਲੇਟ ਨੇ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਭਾਰਤੀ ਨਾਗਰਿਕਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਭਾਰਤੀ ਨਾਗਰਿਕਾਂ ਦੇ ਹੋਰ ਸਵਾਲਾਂ ਲਈ ਸਮਰਪਿਤ ਹੈਲਪਲਾਈਨ ਨੰਬਰ ਵੀ ਸਥਾਪਤ ਕੀਤੇ ਹਨ।