JALANDHAR WEATHER
ਬਜਟ ਸੈਸ਼ਨ ਤੋਂ ਪਹਿਲਾਂ ਅੱਜ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 30 ਜਨਵਰੀ- ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਸੰਸਦ ਅਨੈਕਸੀ ਵਿਚ ਹੋਵੇਗੀ। ਮੀਟਿੰਗ ਵਿਚ, ਕੇਂਦਰ ਸਰਕਾਰ ਸਾਰੀਆਂ ਪਾਰਟੀਆਂ ਨਾਲ ਆਉਣ ਵਾਲੇ ਕੇਂਦਰੀ ਬਜਟ ’ਤੇ ਚਰਚਾ ਕਰੇਗੀ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ ਅਗਲੇ ਦਿਨ 1 ਫਰਵਰੀ ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ। ਰਾਸ਼ਟਰਪਤੀ ਦੇ ਭਾਸ਼ਣ ’ਤੇ ਚਰਚਾ ਸੋਮਵਾਰ ਤੋਂ ਲੋਕ ਸਭਾ ਅਤੇ ਰਾਜ ਸਭਾ ਵਿਚ ਸ਼ੁਰੂ ਹੋਵੇਗੀ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਸੈਸ਼ਨ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਸਦਨ ਵਿਚ ਵਿਚਾਰ-ਵਟਾਂਦਰੇ ਸੁਚਾਰੂ ਢੰਗ ਨਾਲ ਹੋ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ