JALANDHAR WEATHER
ਕਿਸਾਨਾਂ ਦੇ ਵਫ਼ਦ ਨੇ ਥਾਣਾ ਮੁਖੀ ਨਾਲ ਕੀਤੀ ਮੁਲਾਕਾਤ

ਸੰਗਤ ਮੰਡੀ, (ਬਠਿੰਡਾ), 30 ਜਨਵਰੀ (ਦੀਪਕ ਸ਼ਰਮਾ)- ਆਏ ਦਿਨ ਹੀ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਦੇ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੇ ਟਰਾਂਸਫਰਮ ਚੋਰਾਂ ਵੱਲੋਂ ਚੋਰੀ ਕੀਤੇ ਜਾ ਰਹੇ ਹਨ। ਚੋਰਾਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਪਿੰਡ ਘੁੱਦਾ ਦੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਥਾਣਾ ਸੰਗਤ ਦੇ ਮੁਖੀ ਨੂੰ ਮਿਲਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਹੈ ਕਿ ਆਏ ਦਿਨ ਹੋ ਰਹੇ ਟਰਾਂਸਫਾਰਮ ਚੋਰੀ ਨੂੰ ਲੈ ਕੇ ਅਸੀਂ ਸ਼ਿਕਾਇਤ ਦਰਜ ਕਰਵਾ ਕੇ ਚੋਰਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਾਂ, ਲੇਕਿਨ ਪੁਲਿਸ ਵਲੋਂ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਇਸੇ ਤਰ੍ਹਾਂ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਨਾ ਪਾਈ ਗਈ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੰਦੀਪ ਸਿੰਘ ਭਾਟੀ ਨਾਲ ਕਾਰਵਾਈ ਨੂੰ ਲੈ ਕੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਹੈ ਕਿ ਸਾਡੇ ਵਲੋਂ ਚੋਰਾਂ ਦੀ ਭਾਲ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰੰ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ