ਨਵੀਂ ਦਿੱਲੀ, 31 ਜਨਵਰੀ- 18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ, ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਰਥਿਕ ਸਰਵੇਖਣ ਪੇਸ਼ ਕਰਨਗੇ। ਸੈਸ਼ਨ ਦੇ ਦੂਜੇ ਦਿਨ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 18ਵੀਂ ਲੋਕ ਸਭਾ ਦਾ ਪਹਿਲਾ ਅਤੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਵਜੋਂ ਸੀਤਾਰਮਨ ਦਾ ਇਹ ਲਗਾਤਾਰ ਅੱਠਵਾਂ ਬਜਟ ਹੋਵੇਗਾ। 2 ਫਰਵਰੀ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਇਸ ਤੋਂ ਬਾਅਦ, ਰਾਸ਼ਟਰਪਤੀ ਦੇ ਭਾਸ਼ਣ ’ਤੇ 3 ਫਰਵਰੀ ਤੋਂ 6 ਫਰਵਰੀ ਤੱਕ ਲੋਕ ਸਭਾ ਅਤੇ ਰਾਜ ਸਭਾ ਵਿਚ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ 6 ਫਰਵਰੀ ਨੂੰ ਹੀ ਰਾਜ ਸਭਾ ਵਿਚ ਚਰਚਾ ਦਾ ਜਵਾਬ ਦੇ ਸਕਦੇ ਹਨ।
ਜਲੰਧਰ : ਸ਼ੁੱਕਰਵਾਰ 18 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ