JALANDHAR WEATHER
ਗੁਰਦੁਆਰਾ ਸਾਹਿਬ ਵਿਖੇ ਇਕ ਔਰਤ ਵਲੋਂ ਬੇਅਦਬੀ ਦੀ ਕੋਸ਼ਿਸ਼

ਆਦਮਪੁਰ, (ਜਲੰਧਰ), 31 ਜਨਵਰੀ (ਹਰਪ੍ਰੀਤ ਸਿੰਘ)- ਅੱਜ ਸਵੇਰੇ ਕਰੀਬ 6 ਵਜੇ ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਚੋਮੋ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਪਿੰਡ ਦੀ ਇਕ 55 ਸਾਲਾ ਔਰਤ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ’ਤੇ ਹਾਜ਼ਰ ਗ੍ਰੰਥੀ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਪਿੰਡ ਵਾਸੀਆਂ ਵਲੋਂ ਔਰਤ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ। ਇਹ ਘਟਨਾ ਗੁਰਦੁਆਰਾ ਸਾਹਿਬ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਰਿਕਾਰਡ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ