JALANDHAR WEATHER
ਅੱਜ ਚੋਣ ਕਮਿਸ਼ਨ ਦੇ ਦਫ਼ਤਰ ਜਾਣਗੇ ਅਰਵਿੰਦ ਕੇਜਰੀਵਾਲ, ਜਾਰੀ ਨੋਟਿਸ ਦਾ ਦੇਣਗੇ ਜਵਾਬ

ਨਵੀਂ ਦਿੱਲੀ, 31 ਜਨਵਰੀ- ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟਿਸ ਦਾ ਜਵਾਬ ਦੇਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੋਣ ਕਮਿਸ਼ਨ ਦਫ਼ਤਰ ਜਾਣਗੇ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੀ ਉਨ੍ਹਾਂ ਦੇ ਨਾਲ ਜਾਣਗੇ। ਇਹ ਸਾਰਾ ਮਾਮਲਾ ਯਮੁਨਾ ਜ਼ਹਿਰ ਵਿਵਾਦ ਨਾਲ ਜੁੜਿਆ ਹੋਇਆ ਹੈ। ਵੀਰਵਾਰ ਨੂੰ ਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਇਕ ਪੱਤਰ ਲਿਖ ਕੇ 5 ਸਵਾਲ ਪੁੱਛੇ ਸਨ। ਕਮਿਸ਼ਨ ਨੇ ਪੁੱਛਿਆ ਸੀ ਕਿ ਯਮੁਨਾ ਦੇ ਪਾਣੀ ਵਿਚ ਜ਼ਹਿਰ ਕਿੱਥੇ ਮਿਲਿਆ, ਇਸ ਦੇ ਸਬੂਤ ਦਿਓ। ਕਮਿਸ਼ਨ ਨੇ ਕੇਜਰੀਵਾਲ ਨੂੰ 31 ਜਨਵਰੀ ਸਵੇਰੇ 11 ਵਜੇ ਤੱਕ ਜਵਾਬ ਦੇਣ ਲਈ ਕਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ