ਨਵੀਂ ਦਿੱਲੀ, 1 ਫਰਵਰੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਸਾਡੀ ਅਰਥਵਿਵਸਥਾ ਤੇਜ਼ੀ ਨਾਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਬਜਟ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਤੇ ਵਿਦਿਆਰਥੀਆਂ ਆਦਿ ਸਭਨਾਂ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦੀ ਸ਼ਕਤੀ ’ਤੇ ਦੁਨੀਆ ਭਰੋਸਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਵਿਕਸਤ ਭਾਰਤ ਦੇ ਸੰਕਲਪ ਦਾ ਬਜਟ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੇ ਬਜਟ ਨਾਲ 1.7 ਕਰੋੜ ਕਿਸਾਨਾਂ ਨੂੰ ਲਾਭ ਹੋਵੇਗਾ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਵਿਕਸਤ ਭਾਰਤ ਦੇ ਸੰਕਲਪ ਹੈ ਬਜਟ 2025- ਵਿੱਤ ਮੰਤਰੀ