JALANDHAR WEATHER
ਕਿਸਾਨਾਂ ਲਈ ਧਨ ਧਾਨਿਆਂ ਕ੍ਰਿਸ਼ੀ ਯੋਜਨਾ ਦਾ ਐਲਾਨ

ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨੇ ਬਜਟ ਵਿਚ ਕਿਸਾਨਾਂ ਲਈ ਪ੍ਰਧਾਨ ਮੰਤਰੀ ਧਨ ਧਾਨਿਆਂ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰਾਜਾਂ ਨਾਲ ਮਿਲ ਕੇ ਇਸ ਯੋਜਨਾ ਨੂੰ ਚਲਾਏਗੀ। 1.7 ਕਰੋੜ ਕਿਸਾਨਾਂ ਨੂੰ ਇਸ ਨਾਲ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਗਰੀਬਾਂ, ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਦੀ ਬਿਹਤਰੀ ’ਤੇ ਧਿਆਨ ਦਿੱਤਾ ਜਾਵੇਗਾ ਤੇ ਸਾਡਾ ਫੋਕਸ ਖੇਤੀ ਵਿਕਾਸ, ਪੇਂਡੂ ਵਿਕਾਸ ਅਤੇ ਨਿਰਮਾਣ ’ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਧਨ ਧਨਿਆ ਯੋਜਨਾ 100 ਜ਼ਿਲ੍ਹਿਆਂ ਵਿਚ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੌਜੂਦਾ ਯੋਜਨਾਵਾਂ ਅਤੇ ਵਿਸ਼ੇਸ਼ ਉਪਾਵਾਂ ਦੇ ਸੰਗਮ ਦੁਆਰਾ, ਇਹ ਪ੍ਰੋਗਰਾਮ ਘੱਟ ਉਤਪਾਦਕਤਾ, ਦਰਮਿਆਨੀ ਫਸਲ ਤੀਬਰਤਾ ਅਤੇ ਔਸਤ ਤੋਂ ਘੱਟ ਕ੍ਰੈਡਿਟ ਮਾਪਦੰਡਾਂ ਵਾਲੇ 100 ਜ਼ਿਲ੍ਹਿਆਂ ਨੂੰ ਕਵਰ ਕਰੇਗਾ। ਇਸ ਦਾ ਉਦੇਸ਼ ਸੱਭਿਆਚਾਰਕ ਉਤਪਾਦਕਤਾ ਨੂੰ ਵਧਾਉਣਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ