ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ 5 ਸਾਲਾਂ ਵਿਚ ਮੈਡੀਕਲ ਕਾਲਜਾਂ ਵਿਚ 75 ਹਜ਼ਾਰ ਸੀਟਾਂ ਜੋੜੀਆਂ ਜਾਣਗੀਆਂ। ਸਾਰੇ ਜ਼ਿਲ੍ਹਾ ਹਸਪਤਾਲਾਂ ਵਿਚ ਡੇਅ ਕੇਅਰ ਕੈਂਸਰ ਸੈਂਟਰ ਪ੍ਰਦਾਨ ਕੀਤੇ ਜਾਣਗੇ। 2025-26 ਵਿਚ 200 ਕੇਂਦਰ ਬਣਾਏ ਜਾਣਗੇ। ਸ਼ਹਿਰੀ ਮਜ਼ਦੂਰਾਂ ਦੀ ਹਾਲਤ ਸੁਧਾਰਨ ਲਈ, ਗਲੀ-ਮੁਹੱਲਿਆਂ ’ਤੇ ਕੰਮ ਕਰਨ ਵਾਲਿਆਂ ਲਈ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੀ ਕਰਜ਼ਾ ਸੀਮਾ ਵਧਾ ਕੇ 30,000 ਰੁਪਏ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਅਤੇ ਉੱਚ ਸਿੱਖਿਆ ਲਈ ਭਾਰਤੀ ਭਾਸ਼ਾਵਾਂ ਵਿਚ ਕਿਤਾਬਾਂ ਪ੍ਰਦਾਨ ਕੀਤੀਆਂ ਜਾਣਗੀਆਂ। ਪਿਛਲੀਆਂ ਯੋਜਨਾਵਾਂ ਦੇ ਆਧਾਰ ’ਤੇ, 5 ਰਾਸ਼ਟਰੀ ਹੁਨਰ ਕੇਂਦਰ ਸਥਾਪਤ ਕੀਤੇ ਜਾਣਗੇ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਗਲੇ 5 ਸਾਲਾਂ ਵਿਚ ਮੈਡੀਕਲ ਕਾਲਜਾਂ ਵਿਚ ਵਧਾਈਆਂ ਜਾਣਗੀਆਂ 75 ਹਜ਼ਾਰ ਸੀਟਾਂ- ਵਿੱਤ ਮੰਤਰੀ