ਨਵੀਂ ਦਿੱਲੀ, 1 ਫਰਵਰੀ- ਇਨਕਮ ਟੈਕਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਬਜਟ ਦੌਰਾਨ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ ਨਵਾਂ ਇਨਕਮ ਟੈਕਸ ਬਿੱਲ ਆਵੇਗਾ। ਇਸ ਤਹਿਤ ਇਨਕਮ ਟੈਕਸ ਦੇ ਨਿਯਮਾਂ ਵਿਚ ਵੱਡੇ ਬਦਲਾਅ ਹੋਣਗੇ। ਉਨ੍ਹਾਂ ਕਿਹਾ ਕਿ ਟੈਕਸ ਦੇਣ ਵਾਲਿਆਂ ਦੀ ਸਹੂਲਤ ਲਈ ਨਵਾਂ ਬਿੱਲ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਇਸ ਵਿਚ ਕਈ ਸੁਧਾਰ ਲਾਗੂ ਕੀਤੇ ਹਨ ਤੇ ਨਵੇਂ ਬਿੱਲ ਦਾ ਟੈਕਸ ਸਲੈਬ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਗਲੇ ਹਫ਼ਤੇ ਆਵੇਗਾ ਨਵਾਂ ਇਨਕਮ ਟੈਕਸ ਬਿੱਲ