JALANDHAR WEATHER

ਕੇਂਦਰੀ ਬਜਟ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ 'ਚ ਰਿਹਾ ਅਸਫਲ - ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 1 ਫਰਵਰੀ-ਕੇਂਦਰੀ ਬਜਟ ਸਰਹੱਦੀ ਰਾਜ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿਚ ਅਸਫਲ ਰਿਹਾ। ਪੰਜਾਬ ਲਈ ਕੋਈ ਨਵਾਂ ਵੱਡਾ ਪ੍ਰੋਜੈਕਟ ਐਲਾਨਿਆ ਨਹੀਂ ਗਿਆ ਹੈ। ਰੇਲਵੇ ਦੇ ਰਾਜ ਮੰਤਰੀ ਵੀ ਆਪਣੇ ਰਾਜ ਲਈ ਕੋਈ ਨਵਾਂ ਰੇਲਵੇ ਪ੍ਰੋਜੈਕਟ ਪ੍ਰਾਪਤ ਕਰਨ ਵਿਚ ਅਸਫਲ ਰਹੇ। ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਅਤੇ ਫਸਲਾਂ ਦੀ ਵਿਭਿੰਨਤਾ ਲਈ ਕੋਈ ਵਾਧੂ ਬਜਟ ਬਾਰੇ ਕੁਝ ਐਲਾਨ ਨਹੀਂ ਕੀਤਾ ਗਿਆ। ਇਥੋਂ ਤੱਕ ਕਿ ਖੇਤੀਬਾੜੀ ਲਈ ਕੁੱਲ ਬਜਟ ਵਿਚ ਕੋਈ ਮਹੱਤਵਪੂਰਨ ਵਾਧਾ ਨਹੀਂ ਕੀਤਾ ਗਿਆ। ਸਰਹੱਦੀ ਖੇਤਰ ਵਿਚ ਉਦਯੋਗ ਲਈ ਕਿਸੇ ਵਿਸ਼ੇਸ਼ ਪੈਕੇਜ ਬਾਰੇ ਕੁਝ ਨਹੀਂ ਕਿਹਾ ਗਿਆ। ਵਾਹਗਾ-ਅਟਾਰੀ ਸਰਹੱਦ ਤੋਂ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਦਾ ਕੋਈ ਐਲਾਨ ਨਹੀਂ ਹੈ। ਬਜਟ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕਦਮਾਂ ਦਾ ਐਲਾਨ ਕਰਨ ਵਿਚ ਅਸਫਲ ਰਿਹਾ ਹੈ ਅਤੇ ਵਧਦੀ ਬੇਰੁਜ਼ਗਾਰੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕੋਈ ਰੋਡਮੈਪ ਨਹੀਂ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ