ਚੰਡੀਗੜ੍ਹ, 1 ਫਰਵਰੀ-ਪੰਜਾਬ ਭਾਜਪਾ ਦੇ ਉੱਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਆਮ ਬਜਟ ਨੂੰ ਜਨਹਿਤੈਸ਼ੀ ਅਤੇ ਲੋਕ-ਕਲਿਆਣਕਾਰੀ ਬਜਟ ਦੱਸਦੇ ਹੋਏ ਕਿਹਾ ਕਿ ਇਸ ਵਾਰ ਦੇ ਬਜਟ ’ਚ ਗਰੀਬ ਅਤੇ ਮੱਧਮ ਵਰਗ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ। 12 ਲੱਖ ਰੁਪਏ ਤੱਕ ਦੀ ਆਮਦਨ ਵਾਲਿਆਂ ਨੂੰ ਇਨਕਮ ਟੈਕਸ ਤੋਂ ਛੋਟ ਦਿੱਤੇ ਜਾਣ ਦੀ ਮਹੱਤਵਪੂਰਨ ਘੋਸ਼ਣਾ ਕੀਤੀ ਗਈ ਹੈ ਜੋ ਕਿ ਨੌਕਰੀਪੇਸ਼ਾ ਲੋਕਾਂ ਲਈ ਬਹੁਤ ਵੱਡੀ ਰਾਹਤ ਹੈ। ਇੰਨੀ ਵੱਡੀ ਛੋਟ ਦੇਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦਾ ਇਤਿਹਾਸਕ ਅਤੇ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਮੱਧਮ ਵਰਗ ਨੂੰ ਵੱਡੀ ਰਾਹਤ ਮਿਲੇਗੀ। ਨਾਲ ਹੀ ਟੀ. ਡੀ. ਐੱਸ. ਦੀ ਸੀਮਾ 6 ਲੱਖ ਰੁਪਏ ਤੱਕ ਵਧਾਉਣ ਨਾਲ ਵਪਾਰੀ ਵਰਗ ਨੂੰ ਵੀ ਲਾਭ ਮਿਲੇਗਾ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਿਸਾਨ, ਗਰੀਬ, ਮੱਧਮ ਵਰਗ, ਮਹਿਲਾ ਅਤੇ ਬੱਚਿਆਂ ਦੀ ਸਿੱਖਿਆ, ਪੋਸ਼ਣ ਅਤੇ ਸਿਹਤ ਤੋਂ ਲੈ ਕੇ ਸਟਾਰਟਅੱਪ, ਇਨੋਵੇਸ਼ਨ ਅਤੇ ਇਨਵੈਸਟਮੈਂਟ ਤੱਕ ਹਰ ਖੇਤਰ ਨੂੰ ਸਮਾਂਹਿਤ ਕਰਦਾ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮ-ਨਿਰਭਰ ਭਾਰਤ ਦਾ ਰੋਡਮੈਪ ਹੈ। ਇਸ ਸਰਬਪੱਖੀ ਅਤੇ ਦੂਰਅੰਦੇਸ਼ੀ ਬਜਟ ਲਈ ਪੀ. ਐੱਮ. ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈ। ਉਨ੍ਹਾਂ ਕਿਹਾ ਕਿ ਪੀ. ਐੱਮ. ਮੋਦੀ ਦੀ ਕੁਸ਼ਲ ਅਗਵਾਈ ’ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰ ਦੇ ਸਰਬਪੱਖੀ ਵਿਕਾਸ ਨੂੰ ਬੇਮਿਸਾਲ ਗਤੀ ਦੇਣ ਦੇ ਉਦੇਸ਼ ਨਾਲ ਵਿਕਾਸਮੁਖੀ ਅਤੇ ਸਰਬਪੱਖੀ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਫੈਸਲੇ ਸਪੱਸ਼ਟ ਰੂਪ ਵਿਚ ਦਰਸਾਉਂਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਸੁਰੱਖਿਅਤ, ਆਤਮਨਿਰਭਰ ਅਤੇ ਖੁਸ਼ਹਾਲ ਬਣਿਆ ਹੋਇਆ ਹੈ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਆਮ ਬਜਟ ਪ੍ਰਧਾਨ ਮੰਤਰੀ ਦੇ ਆਤਮ-ਨਿਰਭਰ ਭਾਰਤ ਦਾ ਰੋਡਮੈਪ - ਡਾ. ਸੁਭਾਸ਼ ਸ਼ਰਮਾ