ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਹੁਸ਼ਿਆਰਪੁਰ ਵਲੋਂ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ (ਵੰਡ) ਹੁਸ਼ਿਆਰਪੁਰ ਤੇ ਲਾਈਨਮੈਨ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਦੇ ਡੀ.ਐਸ.ਪੀ. ਮੁਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਕਾਰਵਾਈ ਪੀ.ਐਸ.ਪੀ.ਸੀ.ਐਲ. ਮੰਡਲ ਮੁਕੇਰੀਆਂ 'ਚ ਬਤੌਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਤਾਇਨਾਤ ਲਖਵੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜਗਤ ਐਵੀਨਿਊ ਨੇੜੇ ਪਿੰਡ ਹਰਥਲਾ ਥਾਣਾ ਦਸੂਹਾ ਵਲੋਂ ਵਿਭਾਗ ਕੋਲ ਕੀਤੀ ਸ਼ਿਕਾਇਤ ਉਪਰੰਤ ਕੀਤੀ ਗਈ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪਾਵਰਕਾਮ ਦਾ ਡਿਪਟੀ ਚੀਫ਼ ਇੰਜੀਨੀਅਰ ਤੇ ਲਾਈਨਮੈਨ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ